ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ 3 ਗਿ੍ਫ਼ਤਾਰ

ਚੰਡੀਗੜ੍ਹ, 29 ਮਾਰਚ- ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੁਫ਼ੀਆ ਜਾਣਕਾਰੀ ਦੀ ਅਗਵਾਈ ਹੇਠ ਇਕ ਕਾਰਵਾਈ ਵਿਚ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪੰਜਾਬ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ 3 ਵਿਅਕਤੀਆਂ (ਅਭਿਸ਼ੇਕ ਉਰਫ ਅਭੀ, ਗੁਰਜੰਟ ਸਿੰਘ ਅਤੇ ਗੁਰਸ਼ਰਨਦੀਪ ਉਰਫ ਗੁਰਸ਼ਰਨਦੀਪ) ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਪਾਸੋਂ 6 ਪਿਸਤੌਲ (ਇਕ ਗਲੋਕ ਪਿਸਤੌਲ, ਦੋ .30 ਬੋਰ ਪਿਸਤੌਲ, ਤਿੰਨ .32 ਬੋਰ ਦੇਸੀ ਪਿਸਤੌਲ) ਅਤੇ .32 ਬੋਰ ਦੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀਆਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ। ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਵਿਖੇ ਇਕ ਐਫ਼.ਆਈ.ਆਰ. ਵੀ ਦਰਜ ਹੈ।