ਸ਼੍ਰੋਮਣੀ ਕਮੇਟੀ ਦਾ ਬਜਟ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਉਤਸ਼ਾਹਿਤ ਕਰਨ ਵਾਲਾ- ਲਾਲੀ ਰਣੀਕੇ
ਅਟਾਰੀ, (ਅੰਮ੍ਰਿਤਸਰ), 29 ਮਾਰਚ (ਰਾਜਿੰਦਰ ਸਿੰਘ ਰੂਬੀ)- ਸਮੁੱਚੇ ਦੇਸ਼ ਨਹੀਂ ਬਲਕਿ ਪੂਰੀ ਦੁਨੀਆ ਅੰਦਰ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਲੈ ਕੇ ਜਾਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਤੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦਾ ਬਜਟ ਪੇਸ਼ ਕੀਤਾ ਗਿਆ ਹੈ। ਜਿਸ ਲਈ ਸਿੱਖ ਸੰਗਤਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਹ ਸ਼ਬਦ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਹੇ।