ਨਸ਼ਾ ਤਸਕਰ ਦੇ ਘਰ ਚੱਲਿਆ ਪੀਲਾ ਪੰਜਾ

ਬਾਬਾ ਬਕਾਲਾ ਸਾਹਿਬ, (ਅੰਮ੍ਰਿਤਸਰ), 29 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ । ਇਸ ਤੋਂ ਪਹਿਲਾਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਥਾਣਾ ਖਿਲਚੀਆਂ ਦੇ ਪਿੰਡ ਭੌਰਸੀ ਰਾਜਪੂਤਾਂ ਦੇ ਵਿਚ ਚੱਲ ਰਿਹਾ ਨਸ਼ਿਆਂ ਖਿਲਾਫ਼ ਯੁੱਧ ਮੁਹਿੰਮ ’ਤੇ ਐਸ.ਐਸ.ਪੀ. ਮਨਿੰਦਰ ਸਿੰਘ ਨੇ ਦੱਸਿਆ ਕੇ ਇਥੇ ਇਕ ਪਰਿਵਾਰ ਦੇ ਉਪਰ ਕਈ ਪਰਚੇ ਹਨ ਅਤੇ ਐਨ. ਡੀ. ਪੀ. ਐਸ. ਦੇ ਵੀ ਪਰਚੇ ਹਨ ਤੇ ਸਿਵਲ ਪ੍ਰਸ਼ਾਸਨ ਦੇ ਨਾਲ ਪੁਲਿਸ ਪ੍ਰਸ਼ਾਸਨ ਨੇ ਮਿਲ ਕੇ ਉਸ ਦੇ ਘਰ ਨੂੰ ਢਾਹਿਆ ਗਿਆ । ਬਾਬਾ ਬਕਾਲਾ ਸਾਹਿਬ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ. ਐਮ.ਐਫ਼. ਫਾਰੂਕੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਸਾਂਝੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ ਹੈ।