ਸੀ.ਬੀ.ਆਈ. ਅਦਾਲਤ ਵਲੋਂ ਜਸਟਿਸ ਨਿਰਮਲ ਯਾਦਵ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚੋਂ ਕੀਤਾ ਬਰੀ

ਚੰਡੀਗੜ੍ਹ, 29 ਮਾਰਚ-ਸੀ.ਬੀ.ਆਈ. ਅਦਾਲਤ ਨੇ ਜਸਟਿਸ ਨਿਰਮਲ ਯਾਦਵ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਉਨ੍ਹਾਂ 'ਤੇ 2008 ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜੱਜ ਵਜੋਂ ਸੇਵਾ ਨਿਭਾਉਂਦੇ ਹੋਏ 15 ਲੱਖ ਰੁਪਏ ਨਕਦ ਲੈਣ ਦਾ ਦੋਸ਼ ਸੀ।