JALANDHAR WEATHER

ਪ੍ਰਤਾਪ ਸਿੰਘ ਬਾਜਵਾ ਵਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਬਾਰੇ ਮਾੜੀ ਸ਼ਬਦਾਵਲੀ ਵਰਤਣੀ ਨਿੰਦਣਯੋਗ - ਧਾਲੀਵਾਲ

ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਹਾਲ ਹੀ ਵਿਚ ਸਮਾਪਤ ਹੋਏ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਆਗੂ ਸ. ਪ੍ਰਤਾਪ ਸਿੰਘ ਬਾਜਵਾ ਵਲੋਂ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਬਾਰੇ ਵਰਤੀ ਗਈ ਮਾੜੀ ਸ਼ਬਦਾਵਲੀ ਉੱਤੇ ਸਖਤ ਇਤਰਾਜ਼ ਕਰਦਿਆਂ ਕਿਹਾ ਕਿ ਅਜਿਹਾ ਸੰਤ ਜਿਸ ਨੇ ਹਵਾ, ਪਾਣੀ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਕਈ ਸਾਲਾਂ ਤੱਕ ਕੰਮ ਕੀਤਾ ਹੈ, ਬਾਰੇ ਮਾੜਾ ਬੋਲਣਾ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਅਜਿਹੀ ਸੋਚ ਅਤੇ ਸ਼ਬਦ ਵਰਤ ਕੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਹਿੱਤਾਂ ਲਈ ਚਿੰਤਕ ਲੋਕਾਂ ਦੀ ਰਤੀ ਭਰ ਵੀ ਖਬਰ ਨਹੀਂ, ਬਲਕਿ ਉਹ ਵੱਡਿਆਂ ਘਰਾਂ ਦੇ ਕਾਕਿਆਂ ਵਾਂਗ ਸਿਰਫ ਕੁਰਸੀ ਮੱਲਣ ਦੀ ਇੱਛਾ ਵੱਲ ਹੀ ਧਿਆਨ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ ਤਿੰਨ ਸਾਲਾਂ ਦੌਰਾਨ ਵਿਰੋਧੀ ਧਿਰ ਦੇ ਨੇਤਾ ਵਜੋਂ ਅਜਿਹਾ ਕੋਈ ਮੁੱਦਾ ਨਹੀਂ ਚੁੱਕਿਆ ਗਿਆ, ਜਿਸ ਉਤੇ ਬਹਿਸ ਹੋ ਸਕੇI
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ