ਕਾਰ ਦੇ ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ 2 ਨੌਜਵਾਨਾਂ ਦੀ ਮੌਤ, 2 ਗੰਭੀਰ ਜ਼ਖ਼ਮੀ

ਕਿਸ਼ਨਗੜ੍ਹ (ਜਲੰਧਰ), 30 ਮਾਰਚ (ਹੁਸਨ ਲਾਲ) - ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਕਿਸ਼ਨਗੜ੍ਹ ਚੌਂਕ ਵਿੱਚ ਬੀਤੀ ਰਾਤ ਡੇਢ ਵਜੇ ਦੇ ਕਰੀਬ ਇਕ ਕਾਰ ਦੀ ਅਣਪਛਾਤੇ ਵਾਹਨ ਨਾਲ ਭਿਆਨਕ ਟੱਕਰ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਕਾਰ ਵਿਚ ਅੰਮ੍ਰਿਤਸਰ ਤੋਂ ਹਿਮਾਚਲ ਪ੍ਰਦੇਸ਼ ਨੂੰ ਜਾਣ ਲਈ ਕਿਸ਼ਨਗੜ੍ਹ ਚੌਂਕ ਕ੍ਰਾਸ ਕਰ ਰਹੇ ਸਨ ਕਿ ਕਿਸ਼ਨਗੜ੍ਹ ਚੌਂਕ ਵਿਚ ਹਾਦਸਾ ਵਾਪਰ ਗਿਆ। ਜ਼ਖ਼ਮੀ ਨੌਜਵਾਨ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਹਨ।