ਮਨੀਸ਼ ਸਿਸੋਦੀਆ ਨੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਮੱਥਾ ਟੇਕਿਆ

ਪਟਿਆਲਾ, (ਅਮਰਬੀਰ ਸਿੰਘ ਆਹਲੂਵਾਲੀਆ) - ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਪਟਿਆਲਾ ਸਥਿਤ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਮੱਥਾ ਟੇਕਿਆ । ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਪੰਜਾਬ ਦੇ ਇਤਿਹਾਸ ਵਿਚ ਖੁਸ਼ਹਾਲੀ ਲੈ ਕੇ ਆਉਣ ਵਾਲਾ ਹੈ, ਜਿਸ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਸ਼ ਸਿੰਘ ਜੱਗਾ ਤੇ ਹੋਰ ਹਾਜ਼ਰ ਸਨ।