ਕਰਨਲ ਬਾਠ ਦੇ ਪਰਿਵਾਰ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ

ਨਵੀਂ ਦਿੱਲੀ, 30 ਮਾਰਚ - ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ 'ਤੇ ਪੰਜਾਬ ਪੁਲਿਸ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਵਲੋਂ ਕੀਤੇ ਹਮਲੇ ਨੂੰ ਲੈ ਕੇ ਕਰਨਲ ਬਾਠ ਦੇ ਪਰਿਵਾਰ ਨੇ ਦਿੱਲੀ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਰਨਲ ਬਾਠ ਦੀ ਪਤਨੀ ਪੁਸ਼ਪਿੰਦਰ ਕੌਰ ਨੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ।