1980 ਦੇ ਦਹਾਕੇ ਦੀ ਕਾਂਗਰਸ ਪਾਰਟੀ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਹੈ ਆਮ ਆਦਮੀ ਪਾਰਟੀ - ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 30 ਮਾਰਚ - ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕਿਹਾ, ਇਤਿਹਾਸ ਤੋਂ ਸਬਕ ਸਿੱਖਣ ਦੀ ਬਜਾਏ, 'ਆਮ ਆਦਮੀ ਪਾਰਟੀ' 1980 ਦੇ ਦਹਾਕੇ ਦੀ ਕਾਂਗਰਸ ਪਾਰਟੀ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਹੈ! ਆਪ ਸਰਕਾਰ ਨੇ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਕੱਟੜਪੰਥੀਆਂ ਦੀ ਵਰਤੋਂ ਕਰਨ ਦੀ ਇਕ ਖ਼ਤਰਨਾਕ ਸਾਜ਼ਿਸ਼ ਰਚੀ ਹੈ, ਜਿਵੇਂ ਕਿ ਸ. ਸੁਖਬੀਰ ਸਿੰਘ ਬਾਦਲ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਕੱਟੜਪੰਥੀ ਨੂੰ ਆਸਾਨੀ ਨਾਲ ਜ਼ਮਾਨਤ ਮਿਲਣੀ ਇਸ ਦਾ ਵੱਡਾ ਸਬੂਤ ਹੈ। ਜਦੋਂ ਸ਼੍ਰੋਮਣੀ ਅਕਾਲੀ ਦਲ ਨੇ ਇਹ ਮੁੱਦਾ ਜਨਤਕ ਤੌਰ 'ਤੇ ਲਿਆਂਦਾ ਤਾਂ ਇਸ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਪੰਜਾਬ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਸ਼੍ਰੋਮਣੀ ਅਕਾਲੀ ਦਲ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਅਤੇ ਪੰਜਾਬ ਦੀ ਸ਼ਾਂਤੀ ਨੂੰ ਵਿਗਾੜਨ ਦੀ ਇਸ ਕੋਸ਼ਿਸ਼ ਦੀ ਜ਼ੋਰਦਾਰ ਨਿੰਦਾ ਕਰਦਾ ਹੈ।