8 ਕਿਲੋ ਹੈਰੋਇਨ ਸਣੇ ਇਕ ਗ੍ਰਿਫ਼ਤਾਰ

ਫ਼ਿਰੋਜ਼ਪੁਰ, 30 ਮਾਰਚ - ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਇਕ ਵੱਡਾ ਝਟਕਾ ਦਿੰਦੇ ਹੋਏ, ਫ਼ਿਰੋਜ਼ਪੁਰ ਪੁਲਿਸ ਦੇ ਐਸ.ਐਚ.ਓ. ਮੱਲਾਂਵਾਲਾ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਇਕ ਕਾਸੋ ਆਪ੍ਰੇਸ਼ਨ ਦੌਰਾਨ ਖੋਸਾ ਦਲ ਸਿੰਘ ਵਾਲਾ ਵਿਖੇ ਇਕ ਵਾਹਨ ਨੂੰ ਰੋਕਿਆ ਗਿਆ, ਜਿਸ ਦੇ ਨਤੀਜੇ ਵਜੋਂ ਅਕਾਸ਼ ਵਾਸੀ ਗੋਵਾਲਮੰਡੀ, ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਕੋਲੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।