JALANDHAR WEATHER

ਕੈਬਨਿਟ ਮੰਤਰੀ ਅਮਨ ਅਰੋੜਾ ਦਾ ਭੁਲੱਥ ਪਹੁੰਚਣ 'ਤੇ ਭਰਵਾਂ ਸਵਾਗਤ

ਭੁਲੱਥ (ਕਪੂਰਥਲਾ ) , 30 ਮਾਰਚ (ਮਨਜੀਤ ਸਿੰਘ ਰਤਨ ) - ਕੈਬਨਿਟ ਮੰਤਰੀ ਅਤੇ 'ਆਪ' ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਕਸਬਾ ਭੁਲੱਥ ਪਹੁੰਚੇ ਜਿਥੇ ਉਨ੍ਹਾਂ ਦਾ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਅਤੇ ਹੋਰ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਉਹ ਦਫ਼ਤਰ ਨਗਰ ਪੰਚਾਇਤ ਭੁਲੱਥ ਪਹੁੰਚੇ ਜਿਥੇ ਉਨ੍ਹਾਂ ਵਲੋਂ ਨਵੇਂ ਬਣੇ ਪ੍ਰਧਾਨ ਰਛਪਾਲ ਸ਼ਰਮਾ ਨੂੰ ਪ੍ਰਧਾਨਗੀ ਦੀ ਸੀਟ 'ਤੇ ਬਿਠਾਇਆ ਗਿਆ। ਉਨ੍ਹਾਂ ਨੇ ਨਗਰ ਪੰਚਾਇਤ ਦਫ਼ਤਰ ਵਿਖੇ ਪਾਰਟੀ ਵਰਕਰ ਅਤੇ ਹੋਰ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਵੀ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ