ਘਰਿੰਡਾ ਪੁਲਿਸ ਨੇ ਭਾਰੀ ਅਸਲ੍ਹੇ ਸਮੇਤ 3 ਦੋਸ਼ੀ ਕੀਤੇ ਗ੍ਰਿਫ਼ਤਾਰ

ਅਟਾਰੀ (ਅੰਮ੍ਰਿਤਸਰ), 30 ਮਾਰਚ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਸਤਿੰਦਰ ਸਿੰਘ ਡੀ.ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਊਟੀ ਨਿਭਾਉਂਦਿਆਂ ਪੁਲਿਸ ਥਾਣਾ ਘਰਿੰਡਾ ਵਲੋਂ ਵੱਡੀ ਸਫਲਤਾ ਹਾਸਿਲ ਕਰਦੇ ਹੋਏ 3 ਪਿਸਤੌਲ ਤੇ ਹੋਰ ਭਾਰੀ ਅਸਲ੍ਹੇ ਸਮੇਤ ਸਮੇਤ 3 ਦੋਸ਼ੀਆ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਜਾਰੀ ਕੀਤੇ ਪ੍ਰੈੱਸ ਨੋਟ ਵਿਚ ਦੱਸਿਆ ਗਿਆ ਕਿ ਗੁਪਤ ਸੂਚਨਾ ਮਿਲੀ ਕਿ ਬਚਿੱਤਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਦਾਉਕੇ, ਸੁਖਚੈਨ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਰਣਗੜ੍ਹ ਤੇ ਬੇਅੰਤ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਦਾਉਕੇ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਦੇ ਪਾਕਿਸਤਾਨੀ ਸਤਸਕਰਾਂ ਨਾਲ ਸੰਬੰਧ ਹਨ । ਇਹ ਦੋਵੇਂ ਮਿਲ ਕੇ ਪਾਕਿਸਤਾਨੀ ਤੋਂ ਅਸਲ੍ਹੇ ਦੀਆਂ ਖੇਪਾਂ ਮੰਗਵਾ ਕੇ ਅੱਗੇ ਸਪਲਾਈ ਕਰਨ ਦਾ ਕੰਮ ਕਰ ਰਹੇ ਹਨ।