ਪ੍ਰਧਾਨ ਮੰਤਰੀ ਮੋਦੀ ਨੇ ਖਟਕੜ ਕਲਾਂ ਨੂੰ ਦਿੱਤਾ 53 ਕਰੋੜ 45 ਲੱਖ ਦਾ ਪ੍ਰੋਜੈਕਟ - ਤਰੁਣ ਚੁੱਘ

ਨਵਾਂਸਹਿਰ , 30 ਮਾਰਚ (ਜਸਬੀਰ ਸਿੰਘ ਨੂਰਪੁਰ ) - ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਿੰਡ ਦੀ ਪੰਚਾਇਤ ਨੇ ਦੋਵਾਂ ਆਗੂਆਂ ਨੂੰ ਸਨਮਾਨਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਨੂੰ ਵਿਰਾਸਤੀ ਸਥਾਨ ਵਜੋਂ ਵਿਕਸਤ ਕਰਨ ਲਈ 53 ਕਰੋੜ 45 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਪਿੰਡ ਵਾਸੀਆਂ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਦੋਵਾਂ ਆਗੂਆਂ ਦਾ ਧੰਨਵਾਦ ਕੀਤਾ । ਤਰੁਣ ਚੁੱਘ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸਨਮਾਨ ਕੀਤਾ ਹੈ।