ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਹੋਣਗੇ ਨਵੇਂ ਏ.ਜੀ.

ਚੰਡੀਗੜ੍ਹ, 30 ਮਾਰਚ - ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ (ਏ.ਜੀ.) ਨਿਯੁਕਤ ਕੀਤਾ ਹੈ। ਮਨਿੰਦਰਜੀਤ ਸਿੰਘ ਬੇਦੀ ਲੰਬੇ ਸਮੇਂ ਤੋਂ ਕਾਨੂੰਨ ਦੇ ਖੇਤਰ ਵਿਚ ਸਰਗਰਮ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨੂੰ ਸਰਕਾਰ ਦੇ ਉਸ ਯਤਨ ਦਾ ਹਿੱਸਾ ਮੰਨਿਆ ਜਾ ਰਿਹਾ ਹੈ, ਜਿਸ ਦਾ ਮਕਸਦ ਸੂਬੇ ਦੀਆਂ ਕਾਨੂੰਨੀ ਚੁਣੌਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨਾ ਹੈ।