ਯੂਟਿਊਬਰ ਰੋਜ਼ਰ ਸੰਧੂ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ 'ਚ 7ਵਾਂ ਦੋਸ਼ੀ ਚੰਡੀਗੜ੍ਹ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਚੰਡੀਗੜ੍ਹ , 30 ਮਾਰਚ - ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿਚ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਪੰਜਾਬ ਪੁਲਿਸ ਨੇ ਜਲੰਧਰ ਵਿਚ ਯੂਟਿਊਬਰ ਦੇ ਘਰ 'ਤੇ ਹਮਲੇ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਇਸ ਗ੍ਰਿਫ਼ਤਾਰੀ ਤੋਂ ਬਾਅਦ, ਇਸ ਮਾਮਲੇ ਵਿਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਸੱਤ ਹੋ ਗਈ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਕਿਹਾ ਕਿ ਭਰੋਸੇਯੋਗ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਜਲੰਧਰ ਦਿਹਾਤੀ ਪੁਲਿਸ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਜਲੰਧਰ ਦੇ ਅਲੀਚੱਕ ਦੇ ਰਹਿਣ ਵਾਲੇ ਮਨਿੰਦਰ ਉਰਫ਼ ਬੌਬੀ ਨੂੰ ਗ੍ਰਿਫ਼ਤਾਰ ਕੀਤਾ।