ਮੌਸਮ ਵਿਭਾਗ ਵਲੋਂ ਕਈ ਥਾਵਾਂ ’ਤੇ ਗਰਮੀ ਦੀ ਭਵਿੱਖਬਾਣੀ

ਨਵੀਂ ਦਿੱਲੀ, 31 ਮਾਰਚ- ਉੱਤਰ ਪੱਛਮ ਤੋਂ ਲੈ ਕੇ ਪੂਰਬੀ ਭਾਰਤ ਤੱਕ, ਪਾਰਾ ਲਗਾਤਾਰ ਵੱਧ ਰਿਹਾ ਹੈ ਅਤੇ ਕਈ ਥਾਵਾਂ ’ਤੇ ਗਰਮੀ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ, ਮੱਧ ਅਤੇ ਦੱਖਣੀ ਭਾਰਤ ਵਿਚ ਤੂਫ਼ਾਨ ਅਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਪੰਜਾਬ, ਹਰਿਆਣਾ ਤੋਂ ਅਸਾਮ ਤੱਕ ਵੱਖ-ਵੱਖ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਗੀਆਂ। ਮੌਸਮ ਵਿਭਾਗ ਨੇ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਪੰਜਾਬ ਹਰਿਆਣਾ ਤੋਂ ਆਸਾਮ ਤੱਕ ਵੱਖ ਵੱਖ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਉੱਤਰ-ਪੱਛਮੀ ਭਾਰਤ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ 5-7 ਡਿਗਰੀ ਸੈਲਸੀਅਸ ਵਾਧਾ ਹੋਣ ਬਾਰੇ ਕਿਹਾ ਗਿਆ ਹੈ। ਇਸ ਦੇ ਨਾਲ ਹੀ ਕੇਰਲ, ਕਰਨਾਟਕ ਅਤੇ ਤਾਮਿਲਨਾਡੂ ਵਿਚ ਵੱਖ-ਵੱਖ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।