ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ

ਮੁਹਾਲੀ, 31 ਮਾਰਚ- ਮੁਹਾਲੀ ਵਿਚ ਅੱਜ ਤੜਕੇ ਵਾਪਰੇ ਸੜਕ ਹਾਦਸੇ ਵਿਚ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੋਈ ਅਣਪਛਾਤਾ ਵਾਹਨ ਇਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਗਿਆ, ਜਿਸ ਕਾਰਨ ਇਨ੍ਹਾਂ ਦੀ ਗੱਡੀ ਡਿਵਾਈਡਰ ’ਤੇ ਜਾ ਚੜ੍ਹੀ। ਜਾਣਕਾਰੀ ਅਨੁਸਾਰ 3 ਨੌਜਵਾਨਾਂ ਦੇ ਨਾਲ ਇਕ ਲੜਕੀ ਵੀ ਸੀ, ਜੋ ਕਿ ਗੰਭੀਰ ਜ਼ਖ਼ਮੀ ਹੋਈ ਹੈ।