ਅੰਮ੍ਰਿਤਸਰ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ ਦੀ ਨਮਾਜ਼ ਅਦਾ



ਅੰਮ੍ਰਿਤਸਰ, 31 ਮਾਰਚ (ਰਾਜੇਸ਼ ਕੁਮਾਰ ਸ਼ਰਮਾ)- ਅੱਜ ਭਾਰਤ ਵਿਚ ਈਦ-ਉਲ-ਫਿਤਰ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਥਾਨਕ ਹਾਲ ਬਾਜ਼ਾਰ ਸਥਿਤ ਖੈਰੂਦੀਨ ਮਸਜਿਦ ਵਿਖੇ ਵੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਈਦ-ਉਲ-ਫਿਤਰ ਦੀ ਨਮਾਜ਼ ਅਦਾ ਕੀਤੀ ਅਤੇ ਇਕ ਦੂਸਰੇ ਨੂੰ ਗਲੇ ਲੱਗ ਕੇ ਵਧਾਈ ਦਿੱਤੀ।