ਕਰਨਲ ਮਾਮਲਾ: ਮੁੱਖ ਮੰਤਰੀ ਨੂੰ ਮਿਲਣ ਪੁੱਜਾ ਪਰਿਵਾਰ, ਪਟਿਆਲਾ ’ਚ ਐਸ.ਆਈ.ਟੀ. ਨੇ ਕੀਤੀ ਪ੍ਰੈਸ ਕਾਨਫ਼ਰੰਸ
ਚੰਡੀਗੜ੍ਹ/ਪਟਿਆਲਾ, 31 ਮਾਰਚ (ਸੰਦੀਪ)- ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਅੱਜ ਪਰਿਵਾਰ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਘਰ ਪੁੱਜਾ। ਪਰਿਵਾਰ ਵਲੋਂ ਬੀਤੇ ਕੱਲ੍ਹ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ। ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਸਾਂਢੂ ਵਲੋਂ ਉਨ੍ਹਾਂ ਨੂੰ ਝੂਠੇ ਕੇਸ ’ਚ ਫਸਾਉਣ ਦੇ ਦੋਸ਼ ਲਗਾਏ ਗਏ ਹਨ। ਇਸ ਦੌਰਾਨ ਐਸ.ਆਈ.ਟੀ. ਵਲੋਂ ਪਟਿਆਲਾ ਵਿਚ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਗਿਆ। ਅਧਿਕਾਰੀਆਂ ਨੇ ਲੋਕਾਂ ਨੂੰ ਜਾਣਕਾਰੀ ਸਾਂਝੀ ਕਰ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਕੋਲ ਕੋਈ ਵੀ ਜਾਣਕਾਰੀ ਹੈ ਤਾਂ ਸਾਡੇ ਨਾਲ ਸਾਂਝੀ ਕਰੋ। ਉਨ੍ਹਾਂ ਕਿਹਾ ਉਹ 2 ਅਪ੍ਰੈਲ ਨੂੰ ਮੁੜ ਪਟਿਆਲਾ ਆਉਣਗੇ ਤੇ ਉਨ੍ਹਾਂ ਜਾਣਕਾਰੀ ਸਾਂਝੀ ਕਰਨ ਲਈ ਇਕ ਨੰਬਰ 7508300342 ਜਾਰੀ ਕੀਤਾ ਹੈ।