ਰੂਸ ਵਿਚ ਫਸੇ ਭਾਰਤੀਆਂ ਦੇ ਪਰਿਵਾਰਾਂ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ

ਜਲੰਧਰ, 31 ਮਾਰਚ- ਲਗਭਗ ਇਕ ਜਾਂ ਦੋ ਸਾਲ ਪਹਿਲਾਂ ਰੂਸ ਗਏ ਭਾਰਤੀਆਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੀ ਭਾਲ ਲਈ ਜਲਦੀ ਹੀ ਰੂਸ ਜਾ ਰਹੇ ਹਨ। ਇਸ ਕਾਰਨ ਅੱਜ ਪਰਿਵਾਰਕ ਮੈਂਬਰਾਂ ਨੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਚੰਨੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਰੂਸ ਸੰਬੰਧੀ ਮਾਮਲਾ ਸੰਸਦ ਵਿੱਚ ਉਠਾਉਣਗੇ ਅਤੇ ਇਨ੍ਹਾਂ ਲੋਕਾਂ ਦੀ ਮਦਦ ਕਰਨਗੇ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰੂਸ ਦਾ ਮਾਮਲਾ ਅੱਜ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਅਤੇ ਅੱਜ ਪਰਿਵਾਰਕ ਮੈਂਬਰ ਉਨ੍ਹਾਂ ਨਾਲ ਮਿਲੇ ਹਨ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਚੰਨੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇਕ ਜਾਂ ਦੋ ਦਿਨਾਂ ਵਿਚ, ਉਹ ਇਸ ਮਾਮਲੇ ਨੂੰ ਸਦਨ ਵਿਚ ਉਠਾਉਣਗੇ ਅਤੇ ਵਿਦੇਸ਼ ਮੰਤਰੀ ਅਤੇ ਸਪੀਕਰ ਨਾਲ ਵੀ ਗੱਲ ਕਰਨਗੇ।