ਕਿਸਾਨ ਜਥੇਬੰਦੀਆਂ ਵਲੋਂ ਕੈਬਨਿਟ ਮੰਤਰੀ ਧਾਲੀਵਾਲ ਦੀ ਰਿਹਾਇਸ਼ ਨੇੜੇ ਧਰਨਾ

ਜਗਦੇਵ ਕਲਾਂ (ਅੰਮ੍ਰਿਤਸਰ), 31 (ਸ਼ਰਨਜੀਤ ਸਿੰਘ ਗਿੱਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ , ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਅਤੇ ਹੋਰ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਰਿਹਾਇਸ਼ ਜਗਦੇਵ ਕਲਾਂ ਨੇੜੇ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ।