JALANDHAR WEATHER

ਫ਼ੌਜਾ ਸਿੰਘ ਸਰਾਰੀ ਦੀ ਰਿਹਾਇਸ਼ ਅੱਗੇ ਕਿਸਾਨਾਂ ਵਲੋਂ ਪ੍ਰਦਰਸ਼ਨ

ਗੁਰੂਹਰਸਹਾਏ, (ਫ਼ਿਰੋਜ਼ਪੁਰ), 31 ਮਾਰਚ (ਹਰਚਰਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਧਰਮ ਸਿੰਘ ਸਿੱਧੂ ਅਤੇ ਗੁਰਬਖਸ਼ ਸਿੰਘ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ ਨੇ ਵੱਖ-ਵੱਖ ਜਥੇਬੰਦੀਆਂ ਦੇ ਬੈਨਰ ਹੇਠ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਦੀ ਕੋਠੀ ਅਨੰਦ ਨਿਵਾਸ ਅੱਗੇ ਗੁਰੂ ਹਰ ਸਹਾਏ ਵਿਖੇ 4 ਘੰਟੇ ਤੱਕ ਰੋਸ ਮੁਜ਼ਾਹਰਾ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਜਿੰਦਰ ਸਿੰਘ ਗੱਬਰ ਨੇ ਦੱਸਿਆ ਕਿ ਕਿਸਾਨਾਂ, ਮਜ਼ਦੂਰਾਂ ਦਾ ਜੋ ਮੋਰਚਾ 13 ਮਹੀਨੇ ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਆਪਣੀਆਂ ਮੰਗਾਂ ਲਈ ਕੇਂਦਰ ਸਰਕਾਰ ਵਿਰੁੱਧ ਚੱਲ ਰਿਹਾ ਸੀ, ਨੂੰ 19 ਮਾਰਚ ਦੀ ਰਾਤ ਧੋਖੇ ਨਾਲ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ, ਮੋਰਚੇ ’ਤੇ ਤਸ਼ੱਦਦ ਕਰਕੇ ਮੋਰਚਾ ਉਖਾੜ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਬੇਸ਼ੱਕ ਭਗਵੰਤ ਮਾਨ ਨੇ ਧੋਖੇ ਨਾਲ ਮੋਰਚਾ ਖਦੇੜ ਦਿੱਤਾ ਹੈ, ਪਰ ਲੋਕਾਂ ਦਾ ਗੁੱਸਾ ਆਉਂਦੇ ਦਿਨਾਂ ਵਿਚ ਇਸ ਸਰਕਾਰ ਨੂੰ ਖਦੇੜ ਦੇਵੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਮੰਗਾਂ ਸੰਬੰਧੀ ਵਿਧਾਇਕ ਦੇ ਸਟਾਫ਼ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ