JALANDHAR WEATHER

ਸ਼ਰਧਾਲੂਆਂ ਨਾਲ ਭਰਿਆ ਟੈਂਪੂ ਪਲਟਿਆ, 20 ਜ਼ਖਮੀ

ਬੀਣੇਵਾਲ (ਹੁਸ਼ਿਆਰਪੁਰ), 31 ਮਾਰਚ (ਬੈਜ ਚੌਧਰੀ)-ਗੜ੍ਹਸ਼ੰਕਰ-ਨੰਗਲ ਰੋਡ ਉਤੇ ਸ਼ਰਧਾਲੂਆਂ ਨਾਲ ਭਰਿਆ ਟੈਂਪੂ ਪਲਟ ਗਿਆ, ਜਿਸ ਨਾਲ 20 ਸ਼ਰਧਾਲੂ ਗੰਭੀਰ ਰੂਪ ਵਿਚ ਫੱਟੜ ਹੋ ਗਏ। ਸ਼ਰਧਾਲੂਆਂ ਨਾਲ ਭਰਿਆ ਟੈਂਪੂ ਹਰਿਆਣਾ ਦੇ ਕੰਗਾਲੀ ਤੋਂ ਦੁਖ ਨਿਵਾਰਨ ਸਾਹਿਬ ਪਟਿਆਲਾ ਤੋਂ ਚੱਲ ਕੇ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ ਹੁੰਦਾ ਹੋਇਆ ਅੰਮ੍ਰਿਤਸਰ ਜਾ ਰਿਹਾ ਸੀ। ਸਾਰੇ ਜ਼ਖਮੀ ਸ਼ਰਧਾਲੂਆਂ ਨੂੰ ਪਹਿਲਾਂ ਸਿਵਲ ਹਸਪਤਾਲ ਗੜ੍ਹਸ਼ੰਕਰ ਦਾਖਲ ਕਰਵਾਇਆ ਗਿਆ। ਬਾਅਦ ਵਿਚ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਹਾਦਸੇ ਦੀ ਵਜ੍ਹਾ ਬ੍ਰੇਕ ਫੇਲ ਹੋਣਾ ਦੱਸਿਆ ਜਾ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ