ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ

ਦਿੜ੍ਹਬਾ ਮੰਡੀ, 31 ਮਾਰਚ (ਜਸਵੀਰ ਸਿੰਘ ਔਜਲਾ)-ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਸਥਿਤ ਜਾਮਾ ਮਸਜਿਦ ਵਿਚ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਨਿੱਘੀ ਮੁਬਾਰਕਬਾਦ ਭੇਟ ਕੀਤੀ। ਉਨ੍ਹਾਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਮੁਸਲਿਮ ਭਾਈਚਾਰਾ ਹੋਰ ਵੀ ਤਰੱਕੀ ਅਤੇ ਖੁਸ਼ਹਾਲੀ ਹਾਸਿਲ ਕਰੇ। ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਸਲਿਮ ਭਾਈਚਾਰੇ ਦੀ ਮੰਗ ਨੂੰ ਸਵੀਕਾਰ ਕਰਦਿਆਂ ਧਰਮਸ਼ਾਲਾ ਦੇ ਨਿਰਮਾਣ ਲਈ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।