ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਈਦ-ਉਲ-ਫਿਤਰ 'ਤੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ

ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਦੇਸ਼ ਭਰ ਵਿਚ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਆਪਸੀ ਭਾਈਚਾਰੇ ਦੇ ਪ੍ਰਤੀਕ ਈਦ-ਉਲ-ਫਿਤਰ ਦੇ ਸ਼ੁਭ ਮੌਕੇ 'ਤੇ, ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਹਲਕੇ ਅਜਨਾਲਾ ਵਿਖੇ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਈਦ ਦਾ ਤਿਉਹਾਰ ਸਾਡੇ ਸਮਾਜ ਵਿਚ ਉਮੀਦ, ਸਦਭਾਵਨਾ ਅਤੇ ਦਿਆਲਤਾ ਦੀ ਭਾਵਨਾ ਨੂੰ ਵਧਾਉਂਦਾ ਹੈ। ਤੁਹਾਨੂੰ ਆਪਣੇ ਸਾਰੇ ਯਤਨਾਂ ਵਿਚ ਖੁਸ਼ੀ ਅਤੇ ਸਫਲਤਾ ਮਿਲੇ। ਇਸ ਮੌਕੇ ਉਨ੍ਹਾਂ ਆਪਣੇ ਹੱਥੀਂ ਮੁਸਲਮਾਨ ਭਾਈਚਾਰੇ ਤੇ ਲੋਕਾਂ ਨੂੰ ਖਾਣਾ ਵੀ ਖਵਾਇਆ।