ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਈ ਸ਼ਰਧਾਲੂ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਈ ਇਕ ਸ਼ਰਧਾਲੂ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਨੀਲਮ ਨਾਂ ਦੀ ਬੀਬੀ ਨੂੰ ਅੱਜ ਸ਼ਾਮ ਪਰਿਕਰਮਾ ਵਿਚ ਦਿਲ ਦਾ ਦੌਰਾ ਪਿਆ, ਜਿਸ ਨੂੰ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।