ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਸਿੰਘੇ ਵਾਲਾ ਵਿਖੇ ਵਿਕਾਸ ਕਰਜਾਂ ਦਾ ਕੀਤਾ ਉਦਘਾਟਨ

ਮੰਡੀ ਲਾਧੂਕਾ, 31 ਮਾਰਚ (ਮਨਪ੍ਰੀਤ ਸਿੰਘ ਸੈਣੀ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਮਾਡਲ ਪਿੰਡ ਬਣਾਉਣ ਦੇ ਉਦੇਸ਼ ਸਦਕਾ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਵਿਕਾਸ ਪ੍ਰਜੈਕਟਾਂ ਦੀ ਲੜੀ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਅੱਜ ਪਿੰਡ ਸਿੰਘੇ ਵਾਲਾ ਦੀ ਫਿਰਨੀ ਉਤੇ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੇਰੇ ਹਲਕੇ ਦੇ ਕਿਸੇ ਵੀ ਪਿੰਡ ਵਿਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਹਲਕੇ ਦੇ ਸਮੂਹ ਪਿੰਡਾਂ ਵਿਚ ਵਿਕਾਸ ਕਰਵਾਇਆ ਜਾਵੇਗਾ।