3 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਮਮਦੋਟ (ਫਿਰੋਜ਼ਪੁਰ), 31 ਮਾਰਚ (ਰਾਜਿੰਦਰ ਸਿੰਘ ਹਾਂਡਾ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਉਤੇ ਕਾਬੂ ਪਾਉਣ ਲਈ ਬਣਾਏ ਗਏ ਵਿੰਗ ਕਾਊਂਟਰ ਇੰਟੈਲੀਜੈਂਸ ਵਲੋਂ ਅੱਜ ਦੇਰ ਸ਼ਾਮ ਮਮਦੋਟ-ਲੱਖੋ ਕੇ ਬਹਿਰਾਮ ਸੜਕ ਉਤੇ ਜਤਾਲਾ ਚੌਕ ਵਿਚ ਨਾਕਾਬੰਦੀ ਕਰਕੇ ਇਕ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਰੋਕਿਆ ਗਿਆ, ਜਿਸਦੀ ਤਲਾਸ਼ੀ ਦੌਰਾਨ 3 ਕਿਲੋ ਹੈਰੋਇਨ ਬਰਾਮਦ ਹੋਈ।ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਅਮਰਜੀਤ ਸਿੰਘ ਪਿੰਡ ਮੋਹਨ ਕੇ ਉਤਾੜ ਥਾਣਾਂ ਗੁਰੂਹਰਸਹਾਏ ਵਜੋਂ ਹੋਈ ਹੈ।