JALANDHAR WEATHER

ਭੇਤਭਰੀ ਹਾਲਤ 'ਚ ਇਕ ਵਿਅਕਤੀ ਦੀ ਮੌਤ

ਕਪੂਰਥਲਾ, 31 ਮਾਰਚ (ਅਮਨਜੋਤ ਸਿੰਘ ਵਾਲੀਆ)-ਪਿੰਡ ਭੰਡਾਲ ਦੋਨਾ ਵਿਖੇ ਭੇਤਭਰੀ ਹਾਲਤ ਵਿਚ 42 ਸਾਲਾ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਰਾਮ ਸਰੂਪ ਪੁੱਤਰ ਭਾਗੋ ਵਾਸੀ ਭੰਡਾਲ ਦੋਨਾ ਜੋ ਕਿ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ, ਉਸ ਨੇ ਪਿਛਲੇ ਦਿਨੀਂ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ, ਜਿਸ ਦੀ ਬੀਤੀ ਦੇਰ ਰਾਤ ਮੌਤ ਹੋ ਗਈ। ਏ.ਐਸ.ਆਈ. ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਤਨੀ ਸੁਖਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ