ਝਾਰਖੰਡ: ਦੋ ਮਾਲਗੱਡੀਆਂ ਦੀ ਟੱਕਰ ਵਿਚ ਤਿੰਨ ਦੀ ਮੌਤ

ਰਾਂਚੀ, 1 ਅਪ੍ਰੈਲ- ਝਾਰਖੰਡ ਦੇ ਸਾਹਿਬਗੰਜ ਵਿਚ ਇਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਦੋ ਮਾਲ ਗੱਡੀਆਂ ਆਪਸ ਵਿਚ ਟਕਰਾ ਗਈਆਂ। ਟੱਕਰ ਇੰਨੀ ਭਿਆਨਕ ਸੀ ਕਿ ਰੇਲਗੱਡੀ ਦੇ ਇੰਜਣਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਡਰਾਈਵਰ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਤਿੰਨ ਸੀ.ਆਈ.ਐਸ.ਐਫ਼. ਜਵਾਨਾਂ ਦੇ ਜ਼ਖਮੀ ਹੋਣ ਦੀ ਵੀ ਗੱਲ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ 3:30 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ। ਫਰੱਕਾ ਤੋਂ ਲਾਲਮਾਟੀਆ ਜਾ ਰਹੀ ਮਾਲ ਗੱਡੀ ਬਰਹੇਤ ਵਿਖੇ ਖੜੀ ਮਾਲ ਗੱਡੀ ਨਾਲ ਟਕਰਾ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਜਾ ਸਕਿਆ।