ਮਜੀਠੀਆ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਮੈਂਬਰਾਂ ਦੀ ਹੋਈ ਬਦਲੀ

ਚੰਡੀਗੜ੍ਹ, 1 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਾਲ ਸੰਬੰਧਿਤ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਮੁਖੀ ਅਤੇ ਦੋ ਮੈਂਬਰਾਂ ਨੂੰ ਬਦਲ ਦਿੱਤਾ ਗਿਆ ਹੈ। ਸਾਬਕਾ ਐਸ.ਆਈ.ਟੀ. ਮੈਂਬਰ ਏ.ਆਈ.ਜੀ. (ਪ੍ਰੋਵਿਜ਼ਨਿੰਗ) ਵਰੁਣ ਸ਼ਰਮਾ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਡੀ.ਆਈ.ਜੀ. ਐਚ.ਐਸ. ਭੁੱਲਰ ਦੀ ਥਾਂ ਲੈਣਗੇ। ਇਸ ਤੋਂ ਇਲਾਵਾ ਤਰਨਤਾਰਨ ਦੇ ਐਸ.ਐਸ.ਪੀ. ਅਭਿਮਨਿਊ ਰਾਣਾ ਅਤੇ ਐਸ.ਪੀ. (ਐਨਆਰਆਈ), ਪਟਿਆਲਾ ਗੁਰਬੰਸ ਸਿੰਘ ਬੈਂਸ ਨੂੰ ਐਸ.ਆਈ.ਟੀ. ਦਾ ਮੈਂਬਰ ਬਣਾਇਆ ਗਿਆ ਹੈ। ਇਹ ਪੰਜਵੀਂ ਵਾਰ ਹੈ, ਜਦੋਂ ਐਸ.ਆਈ.ਟੀ. ਵਿਚ ਬਦਲਾਅ ਕੀਤੇ ਗਏ ਹਨ। ਪਹਿਲਾਂ, ਐਸ.ਆਈ.ਟੀ. ਦੀ ਅਗਵਾਈ ਹਮੇਸ਼ਾ ਡੀ.ਆਈ.ਜੀ. ਜਾਂ ਇਸ ਤੋਂ ਉੱਚੇ ਰੈਂਕ ਦੇ ਅਧਿਕਾਰੀ ਦੁਆਰਾ ਕੀਤੀ ਜਾਂਦੀ ਸੀ। ਇਹ ਪਹਿਲੀ ਵਾਰ ਹੈ ਜਦੋਂ ਐਸ.ਆਈ.ਟੀ. ਦੀ ਕਮਾਨ ਏ.ਆਈ.ਜੀ. ਰੈਂਕ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ।