ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ

ਮੋਹਾਲੀ, 1 ਅਪ੍ਰੈਲ (ਕਪਿਲ ਵਧਵਾ)- ਮੁਹਾਲੀ ਦੀ ਅਦਾਲਤ ਨੇ ਜਬਰ ਜਨਾਹ ਦੇ ਮਾਮਲੇ ਵਿਚ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ 1 ਲੱਖ ਰੁਪਏ ਜ਼ਰੁਮਾਨਾ ਵੀ ਲਗਾਇਆ ਗਿਆ ਹੈ। ਉਸ ਨੂੰ ਇਹ ਸਜ਼ਾ ਧਾਰਾ 376 (2), 323 ਤੇ 506 ਤਹਿਤ ਸੁਣਾਈ ਗਈ ਹੈ। ਬਜਿੰਦਰ ਨੂੰ 3 ਦਿਨ ਪਹਿਲਾਂ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਇਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਵਿਚ ਕੈਦ ਕਰ ਦਿੱਤਾ ਗਿਆ ਸੀ। ਬਜਿੰਦਰ ’ਤੇ ਔਰਤ ਨੂੰ ਵਿਦੇਸ਼ ਭੇਜਣ ਦੇ ਬਹਾਨੇ ਆਪਣੇ ਘਰ ਲੈ ਜਾਣ ਦਾ ਦੋਸ਼ ਹੈ, ਜਿੱਥੇ ਉਸ ਨਾਲ ਜਬਰ ਜਨਾਹ ਕੀਤਾ ਗਿਆ ਅਤੇ ਵੀਡੀਓ ਬਣਾਈ ਗਈ ਤੇ ਪਾਦਰੀ ਵਲੋਂ ਉਸ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸ ਨੇ ਉਸ ਦਾ ਵਿਰੋਧ ਕੀਤਾ ਤਾਂ ਉਹ ਵੀਡੀਓ ਸੋਸ਼ਲ ਮੀਡੀਆ ’ਤੇ ਪੋਸਟ ਕਰ ਦੇਵੇਗਾ।