ਪਾਕਿਸਤਾਨ ਤੋਂ ਗੈਰ ਕਾਨੂੰਨੀ ਢੰਗ ਨਾਲ ਭਾਰਤ ਪੁੱਜਾ ਨਾਗਰਿਕ ਕਾਬੂ

ਅਟਾਰੀ, (ਅੰਮ੍ਰਿਤਸਰ), 1 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਬੀ.ਐਸ.ਐਫ਼. ਦੇ ਅੰਮ੍ਰਿਤਸਰ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ਼. ਦੀ ਚੌਂਕੀ ਭਰੋਪਾਲ ਦੇ ਸਾਹਮਣੇ ਪਾਕਿਸਤਾਨ ਵਾਲੇ ਪਾਸਿਓਂ ਅੱਜ ਸਵੇਰੇ ਤੜਕੇ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਅੰਦਰ ਲੱਗੀ ਕੰਡਿਆਲੀ ਤਾਰ ਦੇ ਨਜ਼ਦੀਕ ਪੁੱਜੇ ਪਾਕਿਸਤਾਨੀ ਮੂਲ ਦੇ ਨੌਜਵਾਨ ਨੂੰ ਡਿਊਟੀ ’ਤੇ ਤਾਇਨਾਤ ਬੀ.ਐਸ.ਐਫ਼. ਦੇ ਜਵਾਨਾਂ ਵਲੋਂ ਗ੍ਰਿਫਤਾਰ ਕਰਕੇ ਸਥਾਨਕ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ।