ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫੌਜੀ ਦਾ ਮੁੜ ਮਿਲਿਆ 3 ਦਿਨਾਂ ਦਾ ਰਿਮਾਂਡ

ਅਜਨਾਲਾ, 1 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫੌਜੀ ਦਾ ਪੁਲਿਸ ਰਿਮਾਂਡ ਖਤਮ ਹੋਣ ਉਪਰੰਤ ਅੱਜ ਉਸ ਨੂੰ ਮੁੜ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਵਲੋਂ ਪੁਲਿਸ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ।