ਭੇਤਭਰੀ ਹਾਲਤ ਵਿਚ ਏ.ਐਸ.ਆਈ. ਦੀ ਮੌਤ

ਕਪੂਰਥਲਾ, 1 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪੁਲਿਸ ਲਾਈਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਸਵਿੰਦਰ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਮੁਹੱਲਾ ਅਰਫਵਾਲਾ ਜੋ ਕਿ ਪੁਲਿਸ ਲਾਈਨ ਵਿਖੇ ਪੇਸ਼ੀ ਅਫ਼ਸਰ ਵਜੋਂ ਤਾਇਨਾਤ ਸੀ, ਜੋ ਕਿ ਬੀਤੀ ਰਾਤ ਆਪਣੀ ਡਿਊਟੀ 'ਤੇ ਆਇਆ ਤੇ ਸਵੇਰੇ ਜਦੋਂ ਉਸਦੇ ਸਾਥੀਆਂ ਨੇ ਉਸਦੇ ਕੁਆਰਟਰ ਵਿਚ ਜਾ ਕੇ ਦੇਖਿਆ ਤਾਂ ਉਹ ਬੇਹੋਸ਼ੀ ਦੀ ਹਾਲਤ ਵਿਚ ਡਿੱਗਾ ਹੋਇਆ ਸੀ ਤਾਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿਥੇ ਡਿਊਟੀ ਡਾਕਟਰ ਵਲੋਂ ਉਸ ਦੀ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਸ.ਐਚ.ਓ. ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।