ਹਰਪਾਲ ਸਿੰਘ ਖਡਿਆਲ ਯੂਥ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ

ਦਿੜ੍ਹਬਾ ਮੰਡੀ, 1 ਅਪ੍ਰੈਲ (ਜਸਵੀਰ ਸਿੰਘ ਔਜਲਾ)-ਜ਼ਿਲ੍ਹਾ ਸੰਗਰੂਰ ਵਿਚ ਚੰਗਾ ਰੁਤਬਾ ਰੱਖਣ ਵਾਲੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਹਰਪਾਲ ਸਿੰਘ ਖਡਿਆਲ ਨੂੰ ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ ਨੇ ਜ਼ਿਲ੍ਹਾ ਸੰਗਰੂਰ ਵਿਚ ਯੂਥ ਅਕਾਲੀ ਦਲ ਬਾਦਲ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੌਰਾਨ ਖਡਿਆਲ ਨੇ ਸਮੁੱਚੀ ਅਕਾਲੀ ਦਲ ਬਾਦਲ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।