ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਈ
ਜਲੰਧਰ, 1 ਅਪ੍ਰੈਲ-ਦੇਰ ਸ਼ਾਮ ਜਲੰਧਰ ਵਿਚ ਸ਼੍ਰੀ ਰਾਮ ਸ਼ਰਣਮ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆ ਗਈ। ਘਟਨਾ ਦਾ ਕਾਰਨ ਇਹ ਸੀ ਕਿ ਦੇਰ ਰਾਤ ਇਕ ਕਾਰ ਬਿਜਲੀ ਦੇ ਖੰਭੇ ਨਾਲ ਟਕਰਾਅ ਗਈ ਸੀ, ਜਿਸ ਕਾਰਨ ਬਿਜਲੀ ਦਾ ਖੰਭਾ ਮੁੜ ਗਿਆ ਸੀ। ਜਾਣਕਾਰੀ ਅਨੁਸਾਰ ਬੱਸ ਵਿਚ 25-30 ਸ਼ਰਧਾਲੂ ਸਵਾਰ ਸਨ। ਬੱਸ ਡਰਾਈਵਰ ਬੱਸ ਦੀ ਛੱਤ 'ਤੇ ਚੜ੍ਹ ਗਿਆ ਅਤੇ ਬਿਜਲੀ ਦੀਆਂ ਤਾਰਾਂ ਨਾਲ ਫਸ ਗਿਆ। ਆਸ-ਪਾਸ ਦੇ ਲੋਕਾਂ ਨੇ ਡਰਾਈਵਰ ਨੂੰ ਹੇਠਾਂ ਉਤਾਰਿਆ ਅਤੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਇਸ ਘਟਨਾ ਵਿਚ ਬਿਜਲੀ ਵਿਭਾਗ ਦੀ ਘੋਰ ਲਾਪਰਵਾਹੀ ਸਾਹਮਣੇ ਆਈ।