ਜਬਰ-ਜ਼ਨਾਹ ਦਾ ਦੋਸ਼ੀ ਪਾਸਟਰ ਬਜਿੰਦਰ ਮਾਨਸਾ ਜੇਲ੍ਹ 'ਚ ਕੀਤਾ ਬੰਦ

ਮਾਨਸਾ, 1 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜਬਰ-ਜ਼ਨਾਹ ਦੇ ਮਾਮਲੇ 'ਚ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਉਣ ਤੋਂ ਬਾਅਦ ਪਾਸਟਰ ਬਜਿੰਦਰ ਸਿੰਘ ਨੂੰ ਮਾਨਸਾ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ। ਉਸ ਨੂੰ ਵੱਡੀ ਸੁਰੱਖਿਆ ਨਾਲ ਇਥੋਂ ਦੀ ਜੇਲ੍ਹ 'ਚ ਲਿਆਂਦਾ ਗਿਆ।