ਪੁਲਿਸ ਕਮਿਸ਼ਨਰੇਟ ਵਲੋਂ ਨਸ਼ਾ ਤਸਕਰ ਦੇ ਘਰ ’ਤੇ ਕਾਰਵਾਈ


ਜਲੰਧਰ, 2 ਅਪ੍ਰੈਲ (ਪਵਨ ਖਰਬੰਦਾ)- ਪੁਲਿਸ ਕਮਿਸ਼ਨਰੇਟ ਵਲੋਂ ਅੱਜ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਬਾਬਾ ਬੁੱਢਾ ਜੀ ਨਗਰ ਨੇੜੇ ਇਕ ਨਸ਼ਾ ਤਸਕਰ ਦੇ ਘਰ ’ਤੇ ਕਾਰਵਾਈ ਕਰਦੇ ਹੋਏ ਇਸ ਦੇ ਘਰ ਨੂੰ ਤੋੜ ਦਿੱਤਾ ਗਿਆ ਹੈ। ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਨਸ਼ਾ ਤਸਕਰ ਦਾ ਨਾਮ ਰਾਜਾ ਨਿੱਝਰ ਪੁੱਤਰ ਦੀਪਕ ਦੱਸਿਆ ਜਾ ਰਿਹਾ ਹੈ।