JALANDHAR WEATHER

ਮਜੀਠੀਆ ਦੀ ਸੁਰੱਖਿਆ ਹਟਾਏ ਜਾਣਾ ਹੈ ਚਿੰਤਾ ਦਾ ਵਿਸ਼ਾ- ਵਿਨੀਤ ਜੋਸ਼ੀ

ਚੰਡੀਗੜ੍ਹ, 2 ਅਪ੍ਰੈਲ- ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ’ਤੇ ਭਾਜਪਾ ਦੇ ਬੁਲਾਰੇ ਵਿਨੀਤ ਜੋਸ਼ੀ ਨੇ ਕਿਹਾ ਕਿ ਪਿਛਲੇ ਲਗਭਗ 20 ਸਾਲਾਂ ਤੋਂ ਪੰਜਾਬ ਸਰਕਾਰ ਨੇ ਜਿਸ ਸਰਦਾਰ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ੈੱਡ+ ਸੁਰੱਖਿਆ ਦੇ ਰੱਖੀ ਸੀ, ਉਨ੍ਹਾਂ ਦੀ ਸੁਰੱਖਿਆ ਹਟਾਈ ਜਾਣਾ ਇਕ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮਜੀਠੀਆ ਪੰਜਾਬ ਦੀ ਆਪ ਸਰਕਾਰ ਵਿਰੁੱਧ ਬੋਲਦੇ ਹਨ, ਜਿਸ ਤਰ੍ਹਾਂ ਉਨ੍ਹਾਂ ਦੇ ਖਿਲਾਫ਼ ਲੱਗੇ ਦੋਸ਼ਾਂ ’ਤੇ ਪੰਜਾਬ ਸਰਕਾਰ ਵਾਰ ਵਾਰ ਐਸ.ਆਈ.ਟੀ. ਬਣਾ ਰਹੀ ਹੈ, ਇਸ ਤੋਂ ਤਾਂ ਸਪੱਸ਼ਟ ਹੈ ਕਿ ਫ਼ੈਸਲੇ ਮੈਰਿਟ ਦੇ ਆਧਾਰ ’ਤੇ ਨਹੀਂ ਹੁੰਦੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ