ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਅਨਾਜ ਮੰਡੀ ਸੰਗਰੂਰ ਦਾ ਅਚਨਚੇਤ ਦੌਰਾ

ਸੰਗਰੂਰ, 2 ਅਪ੍ਰੈਲ (ਧੀਰਜ ਪਸ਼ੋਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅਚਨਚੇਤ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖ਼ਰੀਦ ਲਈ ਮਾਰਕਿਟ ਕਮੇਟੀ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਹੋਰ ਵਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੀ ਤੁਰੰਤ ਅਦਾਇਗੀ ਲਈ ਵਚਨਬੱਧ ਹੈ। ਹਾਲੇ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਨਹੀਂ ਹੋਈ, ਪਰ ਫਿਰ ਵੀ ਉਹ ਰੋਜ਼ਾਨਾ ਦੇ ਆਧਾਰ ’ਤੇ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਖੁਦ ਜਾਇਜ਼ਾ ਲੈ ਰਹੇ ਹਨ।