JALANDHAR WEATHER

ਕੇਂਦਰ ਨੇ ਗ਼ਰੀਬਾਂ ਲਈ ਸਾਰੇ ਕੰਮ ਬੰਦ ਕਰ ਦਿੱਤੇ ਹਨ - ਮਮਤਾ ਬੈਨਰਜੀ

ਹਾਵੜਾ, 2 ਅਪ੍ਰੈਲ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਅਸੀਂ ਮੁਫ਼ਤ ਇਲਾਜ ਸ਼ੁਰੂ ਕਰਵਾਇਆ ਸੀ । ਅਸੀਂ ਬਹੁਤ ਘੱਟ ਕੀਮਤਾਂ 'ਤੇ ਜੈਨਰਿਕ ਦਵਾਈਆਂ ਪ੍ਰਦਾਨ ਕੀਤੀਆਂ। ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਕੇਂਦਰ ਸਰਕਾਰ ਨੇ ਗ਼ਰੀਬਾਂ ਲਈ ਸਾਰੇ ਕੰਮ ਬੰਦ ਕਰ ਦਿੱਤੇ ਹਨ। ਕੇਂਦਰ ਕੀ ਕਰ ਰਿਹਾ ਹੈ? ਉਹ ਲੋਕਾਂ ਵਿਚ ਵੰਡ ਪਾਉਣ ਅਤੇ ਦੰਗੇ ਭੜਕਾਉਣ ਦੀ ਰਾਜਨੀਤੀ ਖੇਡ ਰਿਹਾ ਹੈ। ਅਸੀਂ ਦੇਖਿਆ ਹੈ ਕਿ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ ਨੇ 1 ਅਪ੍ਰੈਲ ਤੋਂ ਕਈ ਦਵਾਈਆਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਇਹ ਦਵਾਈਆਂ ਗ਼ਰੀਬਾਂ ਲਈ ਹਨ, ਉਨ੍ਹਾਂ ਲਈ ਜੋ ਵਿਦੇਸ਼ਾਂ ਵਿਚ ਇਲਾਜ ਕਰਵਾਉਣ ਤੋਂ ਅਸਮਰੱਥ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ