JALANDHAR WEATHER

ਪਿੰਡ ਡੱਲੇਵਾਲਾ ਵਿਖੇ ਕਿਸਾਨਾਂ ਦੀ ਪਹਿਲੀ ਮਹਾਂ ਪੰਚਾਇਤ ,40000 ਦੇ ਕਰੀਬ ਕਿਸਾਨਾਂ ਦੇ ਪਹੁੰਚਣ ਦਾ ਅਨੁਮਾਨ

ਫ਼ਰੀਦਕੋਟ, 2 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਖਨੌਰੀ ਅਤੇ ਸ਼ੰਭੂ ਸਰਹੱਦ ’ਤੇ ਕੀਤੀ ਗਈ ਕਾਰਵਾਈ ਕਾਰਨ ਜਿਸ ਵਿਚ 13 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਜ਼ਬਰਦਸਤੀ ਖਾਲੀ ਕਰਵਾਇਆ ਗਿਆ ਸੀ ਜਿਸ ਕਰਕੇ ਕਿਸਾਨਾਂ ਵਲੋਂ ਰਾਸ਼ਟਰੀ ਮਾਰਗ ਰੋਕਣ ਦਾ ਐਲਾਨ ਕੀਤਾ ਗਿਆ ਪਰ ਪ੍ਰਸ਼ਾਸਨ ਨੇ ਉਹ ਵੀ ਨਾ ਕਰਨ ਦਿੱਤਾ ਫਿਰ ਜਗਜੀਤ ਸਿੰਘ ਡੱਲੇਵਾਲ ਦੇ ਜੱਦੀ ਪਿੰਡ ਡੱਲੇਵਾਲਾ ਵਿਖੇ ਇਕ ਮੀਟਿੰਗ ਰੱਖੀ ਗਈ ਜਿਸ ਨੂੰ ਸਥਾਈ ਮੋਰਚਾ ਐਲਾਨ ਦਿੱਤਾ ਗਿਆ। ਪਿਛਲੇ ਦਿਨੀਂ ਹੋਈ ਮੀਟਿੰਗ ਵਿਚ ਕਾਕਾ ਸਿੰਘ ਕੋਟੜਾ ਵਲੋਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਾਨਫ਼ਰੰਸਾਂ ਕੀਤੀਆਂ ਜਾਣੀਆਂ ਹਨ ਪਰ ਹੁਣ ਡੱਲੇਵਾਲਾ ਵਲੋਂ ਸਾਰੇ ਜ਼ਿਲ੍ਹਿਆਂ ’ਚ ਮਹਾਂ ਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਦੀ ਸ਼ੁਰੂਆਤ ਮਿਤੀ 3 ਅਪ੍ਰੈਲ ਨੂੰ ਫ਼ਰੀਦਕੋਟ ਦੇ ਪਿੰਡ ਡੱਲੇਵਾਲਾ ਤੋਂ ਕੀਤੀ ਜਾ ਰਹੀ ਹੈ। ਇਥੇ ਖੁਦ ਜਗਜੀਤ ਸਿੰਘ ਡੱਲੇਵਾਲ ਸਬੋਧਨ ਕਰਨਗੇ, ਜਿਸ ਨੂੰ ਲੈ ਕੇ ਤਿਆਰੀਆਂ ਪੂਰੇ ਜ਼ੋਰਾ ’ਤੇ ਕੀਤੀਆਂ ਜਾ ਰਹੀਆਂ ਹਨ। ਕਈ ਕਿਲ੍ਹਿਆਂ ਵਿਚ ਟੈਂਟ ਲਗਾ ਕੇ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਪਾਰਕਿੰਗ ਦਾ ਅਲੱਗ ਤੌਰ ’ਤੇ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂਆਂ ਬੋਹੜ ਸਿੰਘ ਜ਼ਿਲ੍ਹਾ ਪ੍ਰਧਾਨ, ਮਨੂੰ ਡੱਲੇਵਾਲਾ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਇੱਛਾ ਅਨੁਸਾਰ ਜੋ ਮਹਾਂ ਪੰਚਾਇਤਾਂ ਹੋਣ ਜਾ ਰਹੀਆਂ ਹਨ ਉਹ ਫ਼ਰੀਦਕੋਟ ਤੋਂ ਉਨ੍ਹਾਂ ਦੇ ਆਪਣੇ ਪਿੰਡ ਤੋਂ ਸ਼ੁਰੂ ਹੋਣ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ