ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਸਰਕਾਰ ਨੇ ਬਦਲਾਖੋਰੀ ਦੀ ਸੋਚ ਨਾਲ ਖ਼ਤਮ ਕੀਤੀ- ਜਥੇ:ਰਣੀਕੇ

ਅਟਾਰੀ, (ਅੰਮ੍ਰਿਤਸਰ), 2 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਬਦਲਾਖੋਰੀ ਦੀ ਨੀਤੀ ਅਪਣਾਉਣ ਦੇ ਮਕਸਦ ਨਾਲ ਹੀ ਸ. ਮਜੀਠੀਆ ਦੀ ਸੁਰੱਖਿਆ ਇਕਦਮ ਹਟਾਈ ਗਈ ਹੈ ਜੋ ਕਿ ਠੀਕ ਨਹੀਂ ਹੈ । ਉਨ੍ਹਾਂ ਕਿਹਾ ਕਿ ਸਿਆਸੀ ਨੇਤਾਵਾਂ ਲਈ ਸੁਰੱਖਿਆ ਯਕੀਨੀ ਬਣਾਉਣ ਕਰਨ ਦੀ ਬਜਾਏ ਪੰਜਾਬ ਦੀ 'ਆਪ' ਸਰਕਾਰ ਸੁਰੱਖਿਆ ਵਾਪਸ ਲੈਣ ਦਾ ਵਿਖਾਵਾ ਕਰ ਰਹੀ ਹੈ।