ਵਕਫ਼ ਬਿਲ ਵਕਫ਼ ਜਾਇਦਾਦਾਂ ਹੜੱਪਣ ਲਈ ਲਿਆਂਦਾ ਗਿਆ ਹੈ- ਮੀਤ ਹੇਅਰ

ਮਲੇਰਕੋਟਲਾ, 2 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਿੱਲ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਂਦਾ ਗਿਆ ਹੈ। ਉਨ੍ਹਾਂ ਇਸ ਬਿੱਲ ਦੇ ਨਾਲ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਅੱਜ ਰਾਹ ਖੋਲ੍ਹ ਦਿੱਤਾ ਹੈ। ਅੱਜ ਵਕਫ਼ ਉਪਰ ਹਮਲਾ ਹੈ, ਭਵਿੱਖ ਵਿਚ ਸਿੱਖ, ਬੋਧੀ ਆਦਿ ਹੋਰ ਘੱਟ ਗਿਣਤੀ ਧਰਮਾਂ ਉੱਪਰ ਵੀ ਹਮਲਾ ਕਰਨ ਲਈ ਰਾਹ ਖੋਲ੍ਹ ਦਿੱਤਾ ਹੈ। ਸਿੱਧੇ ਤੌਰ ਉੱਤੇ ਆਰਟੀਕਲ 14 ਦੀ ਉਲੰਘਣਾ ਕੀਤੀ ਗਈ ਹੈ।