ਰਵਨੀਤ ਸਿੰਘ ਬਿੱਟੂ ਨੇ ਹੰਸ ਰਾਜ ਹੰਸ ਨਾਲ ਕੀਤਾ ਦੁੱਖ ਸਾਂਝਾ

ਚੰਡੀਗੜ੍ਹ, 2 ਅਪ੍ਰੈਲ : ਰੇਲਵੇ ਰਾਜ ਮੰਤਰੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹੰਸ ਰਾਜ ਹੰਸ ਨਾਲ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਰੇਸ਼ਮ ਕੌਰ ਦਾ ਅਚਨਚੇਤ ਸਦੀਵੀ ਵਿਛੋੜਾ ਪਰਿਵਾਰ ਦੇ ਨਾਲ-ਨਾਲ ਸਮਾਜ ਵਾਸਤੇ ਬਹੁਤ ਵੱਡਾ ਘਾਟਾ ਹੈ। ਉਹ ਅਕਾਲ ਪੁਰਖ਼ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ।