ਅੱਜ ਰਾਜ ਸਭਾ ’ਚ ਪੇਸ਼ ਕੀਤਾ ਜਾਵੇਗਾ ਵਕਫ਼ ਸੋਧ ਬਿੱਲ

ਨਵੀਂ ਦਿੱਲੀ, 3 ਅਪ੍ਰੈਲ- ਵਕਫ਼ ਸੋਧ ਬਿੱਲ ਅੱਜ ਰਾਜਸਭਾ ਵਿਚ ਪੇਸ਼ ਕੀਤਾ ਜਾਵੇਗਾ। ਬੁੱਧਵਾਰ ਰਾਤ ਕਰੀਬ 1 ਵਜੇ ਤੋਂ ਬਾਅਦ ਇਹ ਬਿੱਲ ਲੋਕ ਸਭਾ ਵਿਚ ਪਾਸ ਕਰ ਦਿੱਤਾ ਗਿਆ ਸੀ। ਇਸ ਦੌਰਾਨ ਹੋਈ ਵੋਟਿੰਗ ਵਿਚ 520 ਮੈਂਬਰਾਂ ਨੇ ਹਿੱਸਾ ਲਿਆ ਸੀ, ਜਿਸ ਤਹਿਤ ਬਿੱਲ ਦੇ ਪੱਖ ਵਿਚ 288 ਤੇ ਵਿਰੋਧ ਵਿਚ 232 ਵੋਟਾਂ ਪਈਆਂ ਸਨ।