ਰਾਜਪਾਲ ਪੰਜਾਬ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹੋਏ ਨਤਮਸਤਕ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 3 ਅਪ੍ਰੈਲ (ਹੀਰਾ ਸਿੰਘ ਮਾਂਗਟ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਪੁੱਜਣ ’ਤੇ ਰਾਜਪਾਲ ਕਟਾਰੀਆ ਨੂੰ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ, ਮੈਂਬਰ ਐਸ.ਜੀ.ਪੀ.ਸੀ. ਗੁਰਿੰਦਰ ਪਾਲ ਸਿੰਘ ਗੋਰਾ, ਮੈਂਬਰ ਐਸ.ਜੀ.ਪੀ.ਸੀ. ਬੀਬੀ ਜੋਗਿੰਦਰ ਕੌਰ, ਮੈਨੇਜਰ ਸਤਨਾਮ ਸਿੰਘ ਗੋਸਲ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।