ਹਿੰਦ-ਪਾਕਿ ਕੌਮਾਂਤਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ
ਫ਼ਿਰੋਜ਼ਪੁਰ, 3 ਅਪ੍ਰੈਲ (ਲਖਵਿੰਦਰ ਸਿੰਘ)- ਸੀਮਾ ਸੁਰੱਖਿਆ ਬਲ ਵਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤ-ਪਾਕਿਸਤਾਨ ਸਰਹੱਦ ’ਤੇ ਹੁਸੈਨੀਵਾਲਾ ਵਿਖੇ ਪਿਛਲੇ ਕਈ ਦਹਾਕਿਆਂ ਤੋਂ ਹੁੰਦੀ ਆ ਰਹੀ ਝੰਡੇ ਦੀ ਰਸਮ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਸਮਾਰੋਹ ਹੁਣ ਸ਼ਾਮ 5.30 ਤੋਂ 6 ਵਜੇ ਤੱਕ ਹੋਵੇਗਾ।