ਅਨਾਜ ਮੰਡੀ ਵਿਖੇ ਲਾਲ ਚੰਦ ਕਟਾਰੂਚੱਕ ਵਲੋਂ ਕਣਕ ਦੀ ਖਰੀਦ ਦੀ ਸ਼ੁਰੂਆਤ

ਰਾਜਪੁਰਾ, 3 ਅਪ੍ਰੈਲ (ਰਣਜੀਤ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਰਾਜਪੁਰਾ ਵਿਖੇ ਕਣਕ ਦੀ ਪਹਿਲੀ ਢੇਰੀ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨ ਹਰਵਿੰਦਰ ਸਿੰਘ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਵਚਨਵੱਧ ਹੈ ਅਤੇ ਕਿਸਾਨਾਂ ਨੂੰ ਅਨਾਜ ਮੰਡੀ ਵਿਚ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।